TSK

TSK · ਰੋਮੀਆਂ 4:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?।

ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।

ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?

ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।

¶ ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।

ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।

ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!