TSK

TSK · 1 ਇਤ 21:16

Treasury of Scripture Knowledge references in ਪੰਜਾਬੀ IRV.

Back to passage

ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?

ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।

ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।

ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।

ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l

¶ ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।