¶ ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।
TSK
TSK · 1 ਇਤ 21:30
Treasury of Scripture Knowledge references in ਪੰਜਾਬੀ IRV.
ਬਿਵਸਥਾ 10:12
TSK
1 ਇਤ 13:12
TSK
ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
ਅੱਯੂਬ 13:21
TSK
ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।
ਅੱਯੂਬ 23:15
TSK
ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
ਜ਼ਬੂਰ 119:120
TSK
ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
ਯਿਰਮਿਯਾਹ 10:7
TSK
ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।
ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ‹ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ›