TSK

TSK · 1 ਇਤ 21:9

Treasury of Scripture Knowledge references in ਪੰਜਾਬੀ IRV.

Back to passage

ਪੁਰਾਣੇ ਸਮਿਆਂ ਵਿੱਚ, ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਸਲਾਹ ਕਰਨ ਦੇ ਲਈ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਕਹਾਉਂਦਾ ਹੈ, ਪਹਿਲਾਂ ਉਸ ਨੂੰ ਦਰਸ਼ੀ ਆਖਦੇ ਸਨ।

ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦਾ ਬਚਨ ਗਾਦ ਨਬੀ ਨੂੰ ਜੋ ਦਾਊਦ ਦਾ ਅਗੰਮ ਗਿਆਨੀ ਸੀ, ਆਇਆ ਅਤੇ ਉਹ ਨੂੰ ਆਖਿਆ।

ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ