TSK

TSK · 1 ਇਤ 3:13

Treasury of Scripture Knowledge references in ਪੰਜਾਬੀ IRV.

Back to passage

¶ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।

¶ ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।

ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਨੂੰ ਅਜਿਹਾ ਮਾਰਿਆ ਕਿ ਉਹ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਨ੍ਹਾਂ ਦੇ ਇੱਜੜਾਂ ਦੇ ਲਈ ਚਾਰਾ ਸੀ

¶ ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ

ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ।