TSK

TSK · 1 ਰਾਜਾ 21:13

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।

ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।

ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।

ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।

ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ।

ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”

ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,

ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।

ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।

¶ ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।

¶ ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।

ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।