TSK

TSK · 1 ਪਤ 1:21

Treasury of Scripture Knowledge references in ਪੰਜਾਬੀ IRV.

Back to passage

ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।

ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!

ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।

¶ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, ‹“ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।›

¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›

¶ ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, ‹“ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।›

ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!

ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!

ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।

ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।

ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।