TSK

TSK · 1 ਪਤ 2:21

Treasury of Scripture Knowledge references in ਪੰਜਾਬੀ IRV.

Back to passage

ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

‹ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।›

¶ ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

‹ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›

‹ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।›

‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›

ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।

¶ ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।

ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।

ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।

ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ

ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।