TSK

TSK · 1 ਸਮੂ 21:11

Treasury of Scripture Knowledge references in ਪੰਜਾਬੀ IRV.

Back to passage

ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!

¶ ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ

ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ?

ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!