ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।
TSK
TSK · 1 ਸਮੂ 21:7
Treasury of Scripture Knowledge references in ਪੰਜਾਬੀ IRV.
ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
¶ ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।
¶ ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।
ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।
ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,
¶ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
‹ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,› ‹ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।›