ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।
TSK
TSK · 1 ਸਮੂ 6:21
Treasury of Scripture Knowledge references in ਪੰਜਾਬੀ IRV.
¶ ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।
ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ