TSK

TSK · 1 ਤਿਮੋਥਿ 5:21

Treasury of Scripture Knowledge references in ਪੰਜਾਬੀ IRV.

Back to passage

¶ ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।

ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।

ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।

ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

‹ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।›

ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।

¶ ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।

ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।

¶ ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।

ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।

ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।