TSK

TSK · 2 ਇਤ 12:13

Treasury of Scripture Knowledge references in ਪੰਜਾਬੀ IRV.

Back to passage

ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।

ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ।

ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।

ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ਼ ਵਿੱਚੋਂ ਕੱਢ ਕੇ ਲਿਆਇਆ ਹਾਂ ਤਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ, ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ

ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ

ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।

ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,