TSK

TSK · 2 ਇਤ 12:2

Treasury of Scripture Knowledge references in ਪੰਜਾਬੀ IRV.

Back to passage

ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।

ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।

ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ

ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ

¶ “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।

¶ ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।

ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ