TSK

TSK · 2 ਇਤ 15:13

Treasury of Scripture Knowledge references in ਪੰਜਾਬੀ IRV.

Back to passage

¶ ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।

ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।

¶ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ

ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।

ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।

ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।