TSK

TSK · 2 ਇਤ 2:1

Treasury of Scripture Knowledge references in ਪੰਜਾਬੀ IRV.

Back to passage

ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।

¶ ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,

ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।

ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ।

¶ ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।

‹ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,› ‹ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,› ‹ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,›