TSK

TSK · 2 ਇਤ 21:10

Treasury of Scripture Knowledge references in ਪੰਜਾਬੀ IRV.

Back to passage

ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’

¶ ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।

ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।

ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।

ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ

ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ

ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।