TSK

TSK · 2 ਇਤ 21:16

Treasury of Scripture Knowledge references in ਪੰਜਾਬੀ IRV.

Back to passage

ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ

ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।

ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।

¶ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ

ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ

¶ ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ

ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,

ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ?