TSK

TSK · 2 ਇਤ 21:2

Treasury of Scripture Knowledge references in ਪੰਜਾਬੀ IRV.

Back to passage

ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ

ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ-ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ

ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ

ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।

ਇਹੋ ਜਿਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਾਹ ਨਹੀਂ ਮਨਾਈ ਜਿਹੜੀ ਯੋਸ਼ੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ।