TSK

TSK · 2 ਇਤ 21:4

Treasury of Scripture Knowledge references in ਪੰਜਾਬੀ IRV.

Back to passage

ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।

¶ ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,

ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ

ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ

ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।