TSK

TSK · 2 ਇਤ 25:2

Treasury of Scripture Knowledge references in ਪੰਜਾਬੀ IRV.

Back to passage

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ

ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ

¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।

ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।