TSK

TSK · 2 ਇਤ 28:2

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।

ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ।

ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ

ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!

ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।

ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?