¶ ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
TSK
TSK · 2 ਇਤ 32:13
Treasury of Scripture Knowledge references in ਪੰਜਾਬੀ IRV.
ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।
ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?
ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ
ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।
ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?
ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।