TSK

TSK · 2 ਇਤ 32:21

Treasury of Scripture Knowledge references in ਪੰਜਾਬੀ IRV.

Back to passage

¶ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।

ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?

ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।

ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?

ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।

ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।

ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।

¶ ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।

ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।

ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?

¶ ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!

ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।

ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।

ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।

¶ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!