TSK

TSK · 2 ਇਤ 35:13

Treasury of Scripture Knowledge references in ਪੰਜਾਬੀ IRV.

Back to passage

ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।

ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।

ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ।

ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।

ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।