TSK

TSK · 2 ਇਤ 6:4

Treasury of Scripture Knowledge references in ਪੰਜਾਬੀ IRV.

Back to passage

ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,

ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ

ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੂੰ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।

ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।

ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ।

ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।

ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,