TSK

TSK · 2 ਇਤ 7:21

Treasury of Scripture Knowledge references in ਪੰਜਾਬੀ IRV.

Back to passage

ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?

ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ

ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ

ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ

ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?

ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ