TSK

TSK · 2 ਇਤ 9:21

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।

ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।

“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?

ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।