TSK

TSK · 2 ਰਾਜਾ 19:21

Treasury of Scripture Knowledge references in ਪੰਜਾਬੀ IRV.

Back to passage

ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।

ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।

ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।

ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।

¶ ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!

ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।

ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ

ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।

ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”

“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”

¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।