TSK

TSK · 2 ਰਾਜਾ 21:8

Treasury of Scripture Knowledge references in ਪੰਜਾਬੀ IRV.

Back to passage

¶ ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,

¶ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।

ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,

ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,

ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।

ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।