TSK

TSK · 2 ਪਤ 1:13

Treasury of Scripture Knowledge references in ਪੰਜਾਬੀ IRV.

Back to passage

ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।

ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।

ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।

ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l