TSK

TSK · 2 ਪਤ 2:1

Treasury of Scripture Knowledge references in ਪੰਜਾਬੀ IRV.

Back to passage

¶ ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,

ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।

ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।

ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ

ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ

ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ

ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?

ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।

ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!

ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!

ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

‹ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।›

‹ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।›

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।›

‹ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।›

ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।

ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।

ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,

ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।

ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।

ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।

ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

¶ ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।

¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।

ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।

‹ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।›

ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,