ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
TSK
TSK · 2 ਪਤ 2:13
Treasury of Scripture Knowledge references in ਪੰਜਾਬੀ IRV.
ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।