TSK

TSK · 2 ਸਮੂ 13:3

Treasury of Scripture Knowledge references in ਪੰਜਾਬੀ IRV.

Back to passage

¶ ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?

ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ।

ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।

ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।

¶ ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ

ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।

ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।

ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।