TSK

TSK · 2 ਸਮੂ 13:39

Treasury of Scripture Knowledge references in ਪੰਜਾਬੀ IRV.

Back to passage

ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।

ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।

ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।

¶ ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ।

ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।