TSK

TSK · 2 ਸਮੂ 19:21

Treasury of Scripture Knowledge references in ਪੰਜਾਬੀ IRV.

Back to passage

ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।

ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?

ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ! ਹੇ ਦੁਸ਼ਟ ਮਨੁੱਖ!

ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।