TSK

TSK · 2 ਸਮੂ 21:12

Treasury of Scripture Knowledge references in ਪੰਜਾਬੀ IRV.

Back to passage

¶ ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ।

ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।

ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।

ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।

¶ ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।

ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ