TSK

TSK · 2 ਸਮੂ 21:14

Treasury of Scripture Knowledge references in ਪੰਜਾਬੀ IRV.

Back to passage

ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।

ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।

ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?

ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।

ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।

¶ ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।

ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।