TSK

TSK · 2 ਸਮੂ 21:15

Treasury of Scripture Knowledge references in ਪੰਜਾਬੀ IRV.

Back to passage

ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।

ਫ਼ਲਿਸਤੀ ਫੇਰ ਮੁੜ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।

¶ ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।

ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!

ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।

ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?

ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।