TSK

TSK · 2 ਸਮੂ 21:16

Treasury of Scripture Knowledge references in ਪੰਜਾਬੀ IRV.

Back to passage

ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,

ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”

ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।

ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ।

ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।

ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।

ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।

ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।