TSK

TSK · 2 ਸਮੂ 21:3

Treasury of Scripture Knowledge references in ਪੰਜਾਬੀ IRV.

Back to passage

ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।

ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।

ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕਰਨਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ਼ ਨੂੰ ਕਿਉਂ ਨਿਗਲਣਾ ਚਾਹੁੰਦਾ ਹੈਂ।

¶ ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?

ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।