TSK

TSK · 2 ਸਮੂ 21:9

Treasury of Scripture Knowledge references in ਪੰਜਾਬੀ IRV.

Back to passage

ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।

¶ ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,

ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।

ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।

ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ