TSK

TSK · 2 ਸਮੂ 6:21

Treasury of Scripture Knowledge references in ਪੰਜਾਬੀ IRV.

Back to passage

ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।

¶ ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।

ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।

ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।

ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।