TSK

TSK · 2 ਸਮੂ 7:21

Treasury of Scripture Knowledge references in ਪੰਜਾਬੀ IRV.

Back to passage

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

¶ ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।

ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›

ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,

¶ ‹ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।›

ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!