TSK

TSK · ਰਸੂਲਾਂ ਦੇ ਕਰਤੱਬ 13:15

Treasury of Scripture Knowledge references in ਪੰਜਾਬੀ IRV.

Back to passage

ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।

‹ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।›

ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।

ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।

ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।

¶ ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।

ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।