TSK

TSK · ਰਸੂਲਾਂ ਦੇ ਕਰਤੱਬ 13:17

Treasury of Scripture Knowledge references in ਪੰਜਾਬੀ IRV.

Back to passage

ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।

¶ ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।

ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।

ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।

ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?

ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।

ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।

ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।

ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,

ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।

ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,

ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।

ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।

ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।

ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,

¶ ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!

ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ

ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।

ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ