TSK

TSK · ਰਸੂਲਾਂ ਦੇ ਕਰਤੱਬ 13:22

Treasury of Scripture Knowledge references in ਪੰਜਾਬੀ IRV.

Back to passage

ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!

ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।

ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।

¶ ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।

ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ?

ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ।

ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।

ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।

ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।

ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ

ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।

ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ

ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।

ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।

ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।