TSK

TSK · ਰਸੂਲਾਂ ਦੇ ਕਰਤੱਬ 13:30

Treasury of Scripture Knowledge references in ਪੰਜਾਬੀ IRV.

Back to passage

ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।

‹ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।›

ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।

¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ