TSK

TSK · ਰਸੂਲਾਂ ਦੇ ਕਰਤੱਬ 13:38

Treasury of Scripture Knowledge references in ਪੰਜਾਬੀ IRV.

Back to passage

ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।

ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,

ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।

ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।

¶ ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।

¶ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l

ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,

ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।

ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।

¶ ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।