TSK

TSK · ਰਸੂਲਾਂ ਦੇ ਕਰਤੱਬ 13:43

Treasury of Scripture Knowledge references in ਪੰਜਾਬੀ IRV.

Back to passage

¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।›

‹“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”›

ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।

ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।

ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।

ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।

¶ ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।

ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।

ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।

ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।

ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।

¶ ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।

¶ ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।